ਆਪ’ ਨੇ ਭਗਵੰਤ ਮਾਨ ਨੂੰ ਐਲਾਨਿਆ ਮੁੱਖ ਮੰਤਰੀ ਦਾ ਉਮੀਦਵਾਰ
ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਅੱਜ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਮੀਦਵਾਰ ਐਲਾਨਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਥੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ।
ਆਪ' ਨੇ ਇਸ ਲਈ ਮੋਬਾਈਲ ਨੰਬਰ ਜਾਰੀ ਕਰਕੇ ਲੋਕਾਂ ਦੀ ਰਾਏ ਮੰਗੀ ਸੀ ਅਤੇ ਇਸ ਦੌਰਾਨ 21.59 ਲੱਖ ਲੋਕਾਂ ਵੱਲੋਂ ਆਪਣੀ ਰਾਏ ਦੇਣ ਦਾ ਦਾਅਵਾ ਕੀਤਾ ਗਿਆ ਹੈ। ਇਸ ਦੌੜ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਨਾਂ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ।
ਅਰਵਿੰਦ ਕੇਜਰੀਵਾਲ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਪੰਜਾਬ ਵਿੱਚ ਮੁੱਖ ਮੰਤਰੀ ਦੀ ਦੌੜ ਵਿੱਚ ਨਹੀਂ ਹਨ।
टिप्पणियाँ
एक टिप्पणी भेजें