*ਐਸ ਸੀ ਬੀਸੀ ਮੋਰਚੇ ਤੇ ਸ਼ਹੀਦਾਂ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕੀਤੇ ਤੇ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ* *ਇਸ ਮੌਕੇ ਦਰੱਖਤਾਂ ਦੀ ਹੋ ਰਹੀ ਕਟਾਈ ਨੂੰ ਰੋਕਣ ਲਈ ਪਿਛਲੇ ਦਿਨੀਂ ਭੁੱਖ ਹੜਤਾਲ ਤੇ ਬੈਠੇ ਬਾਬਾ ਲਾਭ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ*
ਮੋਹਾਲੀ, 26 ਦਸੰਬਰ: ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਚੱਲ ਰਹੇ 'ਰਿਜਰਵੇਸ਼ਨ ਚੋਰ ਫੜੋ ਮੋਰਚਾ' ਤੇ ਸਰਬੰਸ ਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਗੁਰੂ ਕਾ ਲੰਗਰ ਵਰਤਾਇਆ ਗਿਆ। ਪਿਛਲੇ ਦਿਨੀ ਦਰਖਤਾਂ ਦੀ ਕਟਾਈ ਦੇ ਵਿਰੋਧ ਵਿੱਚ ਭੁੱਖ ਹੜਤਾਲ ਤੇ ਬੈਠੇ ਬਾਬਾ ਲਾਭ ਸਿੰਘ ਜੀ ਦਾ ਸਨਮਾਨ ਕੀਤਾ ਗਿਆ।
ਪਿੰਡ ਕੁੰਭੜਾ ਦੀਆਂ ਬੀਬੀਆਂ ਦੇ ਜੱਥੇ ਨੇ ਬੜੀ ਸ਼ਰਧਾ ਪੂਰਵਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਅਰਦਾਸ ਉਪਰੰਤ ਸ਼ਬਦ ਕੀਰਤਨ ਗਾਇਨ ਕੀਤੇ ਗਏ। ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਸਭ ਨੂੰ ਗੁਰੂ ਦੀਆਂ ਸ਼ਹਾਦਤਾਂ ਤੋਂ ਸੇਧ ਲੈਕੇ ਚੱਲਣ ਦੀ ਅਪੀਲ ਕੀਤੀ। ਇਸ ਉਪਰੰਤ ਮੋਰਚਾ ਆਗੂ ਹਰਨੇਕ ਸਿੰਘ ਮਲੋਆ ਅਤੇ ਮਾਸਟਰ ਬਨਵਾਰੀ ਲਾਲ ਨੇ ਵੀ ਆਈ ਸੰਗਤ ਨੂੰ ਸੰਬੋਧਨ ਕੀਤਾ।
ਇਸ ਮੌਕੇ ਕਰਮ ਸਿੰਘ ਕੁਰੜੀ, ਮਨਜੀਤ ਸਿੰਘ ਮੇਵਾ, ਸੰਤੋਖ ਸਿੰਘ ਸੰਧੂ, ਨੰਬਰਦਾਰ ਬਰਜਿੰਦਰ ਸਿੰਘ, ਰਾਜੂ, ਹਰਵਿੰਦਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਸ਼ਿੰਦਰ ਕੌਰ, ਲਵਪ੍ਰੀਤ ਕੌਰ, ਮਨਪ੍ਰੀਤ ਕੌਰ, ਨੇਤਰ ਕੌਰ, ਬਲਬੀਰ ਕੌਰ, ਰਜਿੰਦਰ ਕੌਰ, ਸ਼ਿਕਸ਼ਾ ਸ਼ਰਮਾ, ਪੂਨਮ ਰਾਣੀ, ਬਲਵਿੰਦਰ ਸਿੰਘ ਮਾਣਕਪੁਰ ਕਲਰ, ਬੱਬਲ ਚੋਪੜਾ, ਮਨਪ੍ਰੀਤ ਕੌਰ, ਮਾਨ ਸਿੰਘ, ਪਰਮਜੀਤ ਕੌਰ, ਨੀਲਮ, ਕਰਮਜੀਤ ਸਿੰਘ ਆਦਿ ਹਾਜ਼ਰ ਹੋਏ।
टिप्पणियाँ
एक टिप्पणी भेजें