ਜ਼ੀਰਕਪੁਰ ਨਗਰ ਕੌਂਸਲ ਚੋਣਾਂ ‘ਚ ਵੱਡਾ ਉਲਟਫੇਰ, 46 ਉਮੀਦਵਾਰ ਚੋਣ ਮੈਦਾਨ ਤੋਂ ਬਾਹਰ,,,,ਸਭ ਤੋਂ ਵੱਡਾ ਝਟਕਾ ਭਾਰਤੀ ਜਨਤਾ ਪਾਰਟੀ ਨੂੰ
ਜ਼ੀਰਕਪੁਰ ਨਗਰ ਕੌਂਸਲ ਚੋਣਾਂ ਲਈ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਕੁੱਲ 260 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ ਸਨ, ਜਿਨ੍ਹਾਂ ਵਿੱਚੋਂ 214 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕਰ ਲਏ ਗਏ, ਜਦਕਿ 46 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ ਹਨ।
ਸਭ ਤੋਂ ਵੱਡਾ ਝਟਕਾ ਭਾਰਤੀ ਜਨਤਾ ਪਾਰਟੀ ਨੂੰ ਲੱਗਿਆ ਹੈ। ਪਾਰਟੀ ਦੇ 19 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਨਾਲ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਤੋਂ ਇਲਾਵਾ ਕਾਂਗਰਸ ਦੇ 9, ਆਮ ਆਦਮੀ ਪਾਰਟੀ ਦੇ 4 ਅਤੇ ਆਜ਼ਾਦ ਉਮੀਦਵਾਰਾਂ ਦੇ 14 ਨਾਮਜ਼ਦਗੀ ਪੱਤਰ ਰੱਦ ਹੋਏ ਹਨ। ਹੈਰਾਨੀ ਦੀ ਗੱਲ ਇਹ ਰਹੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਕ ਵੀ ਉਮੀਦਵਾਰ ਰੱਦ ਨਹੀਂ ਹੋਇਆ।
ਆਜ਼ਾਦ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਕੁੱਲ 25 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਸਨ, ਪਰ ਉਨ੍ਹਾਂ ਵਿੱਚੋਂ 14 ਦੇ ਕਾਗਜ਼ ਰੱਦ ਹੋ ਗਏ ਅਤੇ ਕੇਵਲ 11 ਉਮੀਦਵਾਰ ਹੀ ਚੋਣੀ ਦੌੜ ਵਿੱਚ ਬਚੇ ਹਨ।
ਨਾਮਜ਼ਦਗੀ ਪੱਤਰਾਂ ਦੀ ਇਸ ਛਾਂਟ ਤੋਂ ਬਾਅਦ ਜ਼ੀਰਕਪੁਰ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਆਉਣ ਵਾਲੇ ਚੋਣ ਪ੍ਰਚਾਰ ‘ਤੇ ਟਿਕ ਗਈਆਂ ਹਨ।
टिप्पणियाँ
एक टिप्पणी भेजें