ਤਿਉਹਾਰਾਂ ਨੂੰ ਮੁੱਖ ਰੱਖਦਿਆਂ ਐਸਐਸਪੀ ਮੋਹਾਲੀ ਵੱਲੋਂ ਨਵੇਕਲੀ ਪਹਿਲ, ਦੁਕਾਨਦਾਰਾਂ ਅਤੇ ਮਾਰਕੀਟ ਕਮੇਟੀ ਦੇ ਪ੍ਰਧਾਨ ਨਾਲ ਕੀਤਾ ਵਿਚਾਰ-ਵਟਾਂਦਰਾ


 

ਮੋਹਾਲੀ: ਮਾਨਯੋਗ ਡੀਜੀਪੀ ਪੰਜਾਬ ਅਤੇ ਡੀਆਈਜੀ ਰੋਪੜ ਰੇਂਜ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਐਸਪੀ ਮੋਹਾਲੀ ਸ੍ਰੀ ਵਰੁਣ ਸ਼ਰਮਾ, ਆਈਪੀਐਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ, ਸੁਚਾਰੂ ਟ੍ਰੈਫਿਕ ਪ੍ਰਬੰਧ ਅਤੇ ਬਾਜ਼ਾਰਾਂ ਵਿੱਚ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾਉਣ ਲਈ ਨਵੇਕਲੀ ਪਹਿਲ ਕੀਤੀ ਗਈ।

ਇਸ ਤਹਿਤ ਐਸਪੀ ਸਿਟੀ ਮੋਹਾਲੀ ਵੱਲੋਂ ਦੁਕਾਨਦਾਰਾਂ ਅਤੇ ਮਾਰਕੀਟ ਕਮੇਟੀ ਦੇ ਪ੍ਰਧਾਨ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਗਏ। ਇਸ ਮੌਕੇ ਬਾਜ਼ਾਰਾਂ ਵਿੱਚ ਸੁਰੱਖਿਆ ਪ੍ਰਬੰਧਾਂ, ਪਾਰਕਿੰਗ, ਟ੍ਰੈਫਿਕ, ਭੀੜ-ਭਾੜ ਅਤੇ ਹੋਰ ਜਨਤਕ ਸੁਵਿਧਾਵਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਐਸਪੀ ਮੋਹਾਲੀ ਵੱਲੋਂ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਤਿਉਹਾਰਾਂ ਦੌਰਾਨ ਆਮ ਲੋਕਾਂ ਅਤੇ ਵਪਾਰੀਆਂ ਦੀ ਸੁਰੱਖਿਆ ਲਈ ਮੋਹਾਲੀ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਨਾਲ ਹੀ ਦੁਕਾਨਦਾਰਾਂ ਵੱਲੋਂ ਸਾਹਮਣੇ ਲਿਆਂਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ। ਮੋਹਾਲੀ ਪੁਲਿਸ ਵੱਲੋਂ ਲੋਕਾਂ ਅਤੇ ਵਪਾਰੀਆਂ ਨਾਲ ਬਿਹਤਰ ਤਾਲਮੇਲ ਰਾਹੀਂ ਤਿਉਹਾਰਾਂ ਦੌਰਾਨ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।

टिप्पणियाँ

इस ब्लॉग से लोकप्रिय पोस्ट

चंडीगढ़ सेक्टर 8 डीएवी पब्लिक स्कूल में नन्हे-मुन्नों ने प्रस्तुत किया ‘रामायण दर्शन’, रामलीला के जरिए दिया सत्य और धर्म का संदेश

चंडीगढ़ कांग्रेस को बड़ा झटका: ब्लॉक अध्यक्ष और जिला सचिव समेत सैकड़ों समर्थक AAP में शामिल

“सिल्वर सिटी थीम्स में भव्य रक्तदान शिविर: 75 यूनिट रक्त संग्रह, कैंसर मरीजों के लिए बना जीवनदान